Punjab Budget 2026-27: ਔਰਤਾਂ ਨੂੰ ਹਰ ਮਹੀਨੇ ਪੈਸੇ, ਸਿੱਖਿਆ-ਸਿਹਤ 'ਤੇ ਵੱਡਾ ਖਰਚ; ਜਾਣੋ ਸਰਕਾਰ ਦੇ ਵੱਡੇ ਐਲਾਨ.
Punjab News : ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਲਈ 2,60,437 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਹੈ. ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਇਹ ਬਜਟ ਪੇਸ਼ ਕੀਤਾ. ਸਰਕਾਰ ਦਾ ਅਨੁਮਾਨ ਹੈ ਕਿ ਇਸ ਸਾਲ ਪੰਜਾਬ ਦੀ ਸਕਲ ਰਾਜ ਘਰੇਲੂ ਉਤਪਾਦ (GSDP) ਲਗਭਗ 9,80,635 ਕਰੋੜ ਰੁਪਏ ਰਹੇਗੀ ਅਤੇ ਵਿਕਾਸ ਦਰ ਕਰੀਬ 10 ਪ੍ਰਤੀਸ਼ਤ ਰਹਿਣ ਦੀ ਉਮੀਦ ਹੈ। ਬਜਟ ਵਿੱਚ ਸਿੱਖਿਆ, ਸਿਹਤ, ਖੇਤੀਬਾੜੀ, ਬੁਨਿਆਦੀ ਢਾਂਚੇ ਅਤੇ ਸਮਾਜਿਕ ਭਲਾਈ ਵਰਗੇ ਖੇਤਰਾਂ 'ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ ਨਾਲ ਹੀ ਔਰਤਾਂ ਲਈ ਇੱਕ ਨਵੀਂ ਯੋਜਨਾ ਦਾ ਵੀ ਐਲਾਨ ਕੀਤਾ ਗਿਆ ਹੈ.
ਔਰਤਾਂ ਲਈ ਨਵੀਂ ਯੋਜਨਾ
ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਸਰਕਾਰ ਨੇ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਸ਼ੁਰੂ ਕਰਨ ਦਾ ਐਲਾਨ ਕੀਤਾ ਹੈ. ਇਸ ਯੋਜਨਾ ਦੇ ਤਹਿਤ ਆਮ ਵਰਗ ਦੀਆਂ ਪਾਤਰ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ. ਸਰਕਾਰ ਦਾ ਕਹਿਣਾ ਹੈ ਕਿ ਇਸ ਯੋਜਨਾ ਨਾਲ ਸੂਬੇ ਦੀਆਂ ਲਗਭਗ 97 ਪ੍ਰਤੀਸ਼ਤ ਬਾਲਗ ਔਰਤਾਂ ਨੂੰ ਲਾਭ ਮਿਲੇਗਾ. ਇਸ ਦੇ ਲਈ ਬਜਟ ਵਿੱਚ ਕਰੀਬ 9,300 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ. ਇਸ ਤੋਂ ਇਲਾਵਾ ਔਰਤਾਂ ਲਈ ਮੁਫਤ ਬੱਸ ਯਾਤਰਾ ਦੀ ਸਹੂਲਤ ਜਾਰੀ ਰੱਖਣ ਲਈ 600 ਕਰੋੜ ਰੁਪਏ ਰੱਖੇ ਗਏ ਹਨ. ਆਂਗਣਵਾੜੀ ਸੇਵਾਵਾਂ ਲਈ 932 ਕਰੋੜ ਰੁਪਏ ਅਤੇ ਲੋੜਵੰਦ ਔਰਤਾਂ ਤੇ ਕਿਸ਼ੋਰੀਆਂ ਨੂੰ ਮੁਫਤ ਸੈਨੇਟਰੀ ਪੈਡ ਮੁਹੱਈਆ ਕਰਵਾਉਣ ਲਈ 65 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ.
ਸਿੱਖਿਆ ਖੇਤਰ 'ਤੇ ਫੋਕਸ
ਸਿੱਖਿਆ ਲਈ ਇਸ ਬਜਟ ਵਿੱਚ 19,279 ਕਰੋੜ ਰੁਪਏ ਰੱਖੇ ਗਏ ਹਨ, ਜੋ ਪਿਛਲੇ ਸਾਲ ਨਾਲੋਂ ਲਗਭਗ 7 ਪ੍ਰਤੀਸ਼ਤ ਵੱਧ ਹੈ. ਸਰਕਾਰ ਨੇ “ਸਿੱਖਿਆ ਕ੍ਰਾਂਤੀ 2.0” ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ਇਹ ਲਗਭਗ 3,500 ਕਰੋੜ ਰੁਪਏ ਦਾ ਪ੍ਰੋਜੈਕਟ ਹੋਵੇਗਾ, ਜਿਸ ਨੂੰ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਲਾਗੂ ਕੀਤਾ ਜਾਵੇਗਾ. ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਚਾਰਦੀਵਾਰੀ, ਪਖਾਨੇ, ਸੁਰੱਖਿਆ ਅਤੇ ਹੋਰ ਸਹੂਲਤਾਂ 'ਤੇ ਕੰਮ ਕੀਤਾ ਜਾਵੇਗਾ. ਡਿਜੀਟਲ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਕੰਪਿਊਟਰ ਅਤੇ ਇੰਟਰਐਕਟਿਵ ਪੈਨਲ ਲਗਾਉਣ ਵਾਸਤੇ 395 ਕਰੋੜ ਰੁਪਏ ਅਲਾਟ ਕੀਤੇ ਗਏ ਹਨ. ਰਾਜ ਦੀਆਂ ਯੂਨੀਵਰਸਿਟੀਆਂ ਨੂੰ 1,760 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ, ਜਦਕਿ ਤਕਨੀਕੀ ਸਿੱਖਿਆ ਲਈ 569 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ.
ਸਿਹਤ ਸੇਵਾਵਾਂ ਦਾ ਵਿਸਥਾਰ
ਸਿਹਤ ਖੇਤਰ ਲਈ 6,879 ਕਰੋੜ ਰੁਪਏ ਦਾ ਬਜਟ ਪ੍ਰਸਤਾਵਿਤ ਕੀਤਾ ਗਿਆ ਹੈ. ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਉਣ ਵਾਲੀ ਮੁੱਖ ਮੰਤਰੀ ਸਿਹਤ ਯੋਜਨਾ ਲਈ 2,000 ਕਰੋੜ ਰੁਪਏ ਰੱਖੇ ਗਏ ਹਨ. ਇਸ ਤੋਂ ਇਲਾਵਾ ਸੂਬੇ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕ ਨੈੱਟਵਰਕ ਦਾ ਵਿਸਥਾਰ ਕੀਤਾ ਜਾਵੇਗਾ. ਵਰਤਮਾਨ ਵਿੱਚ 881 ਕਲੀਨਿਕ ਚਲ ਰਹੇ ਹਨ ਅਤੇ 143 ਨਵੇਂ ਕਲੀਨਿਕ ਖੋਲ੍ਹੇ ਜਾਣਗੇ. ਨਾਲ ਹੀ 308 ਸਹਾਇਕ ਸਿਹਤ ਕੇਂਦਰਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ. ਸਰਕਾਰੀ ਹਸਪਤਾਲਾਂ ਵਿੱਚ ਆਧੁਨਿਕ ਡਾਕਟਰੀ ਉਪਕਰਨਾਂ ਲਈ 300 ਕਰੋੜ ਰੁਪਏ ਅਤੇ ਮੈਡੀਕਲ ਸਿੱਖਿਆ ਤੇ ਖੋਜ ਲਈ 1,220 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ.
ਖੇਤੀਬਾੜੀ ਅਤੇ ਕਿਸਾਨਾਂ ਲਈ ਪ੍ਰਬੰਧ
ਖੇਤੀਬਾੜੀ ਅਤੇ ਉਸ ਨਾਲ ਜੁੜੇ ਖੇਤਰਾਂ ਲਈ 15,377 ਕਰੋੜ ਰੁਪਏ ਅਲਾਟ ਕੀਤੇ ਗਏ ਹਨ. ਇਸ ਵਿੱਚ ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਲਈ 7,715 ਕਰੋੜ ਰੁਪਏ ਸ਼ਾਮਲ ਹਨ. ਫਸਲੀ ਰਹਿੰਦ-ਖੂਹੰਦ ਪ੍ਰਬੰਧਨ ਲਈ ਮਸ਼ੀਨਰੀ ਮੁਹੱਈਆ ਕਰਵਾਉਣ ਵਾਸਤੇ 600 ਕਰੋੜ ਰੁਪਏ ਰੱਖੇ ਗਏ ਹਨ. ਇਸ ਤੋਂ ਇਲਾਵਾ ਡੇਅਰੀ ਕਿਸਾਨਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਅਤੇ ਗੰਨਾ ਕਿਸਾਨਾਂ ਨੂੰ ਰਾਜ ਸਹਿਮਤ ਮੁੱਲ ਵਿੱਚ ਵਾਧੇ ਨਾਲ ਲਾਭ ਮਿਲਣ ਦਾ ਐਲਾਨ ਕੀਤਾ ਗਿਆ ਹੈ.
ਪੇਂਡੂ ਅਤੇ ਸ਼ਹਿਰੀ ਵਿਕਾਸ
ਪੇਂਡੂ ਵਿਕਾਸ ਦੇ ਤਹਿਤ 19,876 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੇ ਆਧੁਨਿਕੀਕਰਨ ਲਈ 7,606 ਕਰੋੜ ਰੁਪਏ ਪ੍ਰਸਤਾਵਿਤ ਕੀਤੇ ਗਏ ਹਨ. ਮਨਰੇਗਾ ਲਈ 1,500 ਕਰੋੜ ਰੁਪਏ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੇਂਡੂ) ਦੇ ਤਹਿਤ ਇੱਕ ਲੱਖ ਘਰਾਂ ਦੇ ਨਿਰਮਾਣ ਲਈ 800 ਕਰੋੜ ਰੁਪਏ ਰੱਖੇ ਗਏ ਹਨ. ਸ਼ਹਿਰੀ ਵਿਕਾਸ ਲਈ ਨਗਰ ਵਿਕਾਸ ਫੰਡ ਨੂੰ ਵਧਾ ਕੇ 1,000 ਕਰੋੜ ਰੁਪਏ ਕੀਤਾ ਗਿਆ ਹੈ. ਇਸ ਤੋਂ ਇਲਾਵਾ ਰਿਹਾਇਸ਼ੀ ਨਿਰਮਾਣ ਅਤੇ ਸ਼ਹਿਰੀ ਵਿਕਾਸ ਖੇਤਰ ਲਈ ਕੁੱਲ 7,257 ਕਰੋੜ ਰੁਪਏ ਦਾ ਬਜਟ ਪ੍ਰਸਤਾਵਿਤ ਕੀਤਾ ਗਿਆ ਹੈ.
ਬੁਨਿਆਦੀ ਢਾਂਚਾ ਅਤੇ ਹੋਰ ਯੋਜਨਾਵਾਂ
ਸੜਕਾਂ, ਪੁਲਾਂ ਅਤੇ ਜਨਤਕ ਇਮਾਰਤਾਂ ਦੇ ਵਿਕਾਸ ਲਈ 5,440 ਕਰੋੜ ਰੁਪਏ ਰੱਖੇ ਗਏ ਹਨ. ਬਿਜਲੀ ਵੰਡ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ “ਮਿਸ਼ਨ ਰੋਸ਼ਨ ਪੰਜਾਬ” ਦੇ ਤਹਿਤ 5,000 ਕਰੋੜ ਰੁਪਏ ਨਿਵੇਸ਼ ਕਰਨ ਦੀ ਯੋਜਨਾ ਹੈ. ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 1,791 ਕਰੋੜ ਰੁਪਏ ਖਰਚ ਕੀਤੇ ਜਾਣਗੇ. ਇਸ ਦੇ ਤਹਿਤ ਪਿੰਡਾਂ ਵਿੱਚ 6,000 ਨਵੇਂ ਖੇਡ ਮੈਦਾਨ ਅਤੇ 5,000 ਇੰਡੋਰ ਜਿਮ ਬਣਾਏ ਜਾਣਗੇ. ਸਰਕਾਰ ਦਾ ਕਹਿਣਾ ਹੈ ਕਿ ਇਹ ਬਜਟ ਸੂਬੇ ਵਿੱਚ ਵਿਕਾਸ ਨੂੰ ਹੁਲਾਰਾ ਦੇਣ ਅਤੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਤਿਆਰ ਕੀਤਾ ਗਿਆ ਹੈ.
पुतिन ने ईरान के नए सर्वोच्च नेता मोजतबा खामेनेई को दी बधाई, क्रेमलिन ने दोहराया तेहरान के लिए "अटूट समर्थन"
मास्को, 9 मार्च (आईएएनएस)। रूस के राष्ट्रपति व्लादिमीर पुतिन ने ईरान के नए सर्वोच्च नेता मोजतबा खामेनेई को उनके पद संभालने पर बधाई दी है। यह जानकारी क्रेमलिन की ओर से जारी बयान में दी गई।
आधिकारिक बयान में कहा गया कि रूस ईरान का “विश्वसनीय साझेदार” रहा है और आगे भी तेहरान के साथ खड़ा रहेगा। यह संदेश ऐसे समय आया है जब मध्य-पूर्व में तनाव चरम पर है और ईरान क्षेत्रीय संघर्षों के बीच नई नेतृत्व व्यवस्था के साथ आगे बढ़ रहा है।
क्रेमलिन की वेबसाइट पर जारी संदेश में पुतिन ने कहा कि ईरान जिस कठिन दौर से गुजर रहा है, उसमें सर्वोच्च नेता का पद संभालना साहस और दृढ़ता की मांग करता है। उन्होंने विश्वास जताया कि मोजतबा खामेनेई अपने पिता की विरासत को सम्मानपूर्वक आगे बढ़ाएंगे और कठिन परिस्थितियों में ईरानी जनता को एकजुट रखेंगे। पुतिन ने यह भी कहा कि रूस तेहरान के साथ अपनी रणनीतिक साझेदारी को जारी रखेगा और सहयोग बनाए रखेगा।
व्लादिमीर पुतिन ने अपने बधाई संदेश में ईरान को पूरी हिम्मत से हमलों का सामना करने की सलाह दी। संदेश के मुताबिक, अब जब ईरान हथियारों से हमला झेल रहा है, तो जिस पद पर आप हैं उसके लिए आपको बेशक बहुत हिम्मत और कुर्बानी की जरूरत होगी।
मोजतबा खामेनेई को हाल ही में ईरान के शक्तिशाली धार्मिक निकाय ‘असेंबली ऑफ एक्सपर्ट्स’ ने देश का नया सर्वोच्च नेता चुना है। वे दिवंगत ईरानी नेता अली खामेनेई के बेटे हैं और लंबे समय से ईरान की राजनीतिक-धार्मिक व्यवस्था में प्रभावशाली माने जाते रहे हैं। उनके नेतृत्व में सत्ता का यह परिवर्तन ऐसे समय हुआ है जब ईरान क्षेत्रीय संघर्ष और अंतरराष्ट्रीय दबाव दोनों का सामना कर रहा है।
रूस और ईरान पिछले कुछ वर्षों में रणनीतिक रूप से करीब आए हैं। यूक्रेन युद्ध और पश्चिमी प्रतिबंधों के बाद मास्को और तेहरान के बीच सैन्य, ऊर्जा और कूटनीतिक सहयोग बढ़ा है।
--आईएएनएस
केआर/
डिस्क्लेमरः यह आईएएनएस न्यूज फीड से सीधे पब्लिश हुई खबर है. इसके साथ न्यूज नेशन टीम ने किसी तरह की कोई एडिटिंग नहीं की है. ऐसे में संबंधित खबर को लेकर कोई भी जिम्मेदारी न्यूज एजेंसी की ही होगी.
होम
जॉब
पॉलिटिक्स
बिजनेस
ऑटोमोबाइल
गैजेट
लाइफस्टाइल
फोटो गैलरी
Others 
News Nation


















